Skip to main content

Health Tips

ਕੇਸਰ ਦੀ ਵਰਤੋ ਨਾਲ ਇਨ੍ਹਾਂ ਸਮੱਸਿਆਵਾਂ ਨੂੰ ਕਰੋ ਜੜ੍ਹ ਤੋਂ ਖਤਮ




ਜਲੰਧਰ— ਭਾਰਤੀ ਰਸੋਈ 'ਚ ਕੇਸਰ ਦਾ ਇਸਤੇਮਾਲ ਕਈ ਪਕਵਾਨਾਂ ਵਿਚ ਖੁਸ਼ਬੂ ਵਧਾਉਣ ਲਈ ਕੀ ਜਾਂਦਾ ਹੈ। ਇਸ ਤੋਂ ਇਲਾਵਾ ਕੇਸਰ ਗੁਣਾਂ ਨਾਲ ਭਰਪੂਰ ਅਤੇ ਖੂਬਸੂਰਤੀ ਲਈ ਵੀ ਵਧੀਆ ਹੈ। ਵਿਟਾਮਿਨ ਏ, ਫੋਲਿਕ ਐਸਿਡ, ਪੋਟੇਸ਼ੀਅਮ, ਕੈਲਸ਼ੀਅਮ, ਮੈਂਗਨੀਜ, ਜਿੰਕ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਭਰਪੂਰ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਅੱਜ ਅਸੀਂ ਤੁਹਾਨੂੰ ਕੇਸਰ ਦੇ ਕੁਝ ਅਜਿਹੇ ਹੀ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
1. ਦਿਲ ਲਈ ਫਾਇਦੇਮੰਦ
ਕੇਸਰ ਦਾ ਸੇਵਨ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਦਾ ਹੈ ਅਤੇ ਕੋਲੇਸਟਰਾਲ ਨੂੰ ਕੰਟਰੋਲ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
2. ਤਣਾਅ
ਇਸ ਵਿਚ ਮੌਜ਼ੂਦ ਗੁਣ ਦਿਮਾਗ ਨੂੰ ਸ਼ਾਂਤੀ ਦਿੰਦੇ ਹਨ। ਇਸ ਤੋਂ ਤੁਹਾਡੀ ਡਿਪ੍ਰੈਸ਼ਨ ਦੀ ਪਰੇਸ਼ਾਨੀ ਦੂਰ ਹੁੰਦੀ ਹੈ।
3. ਪੇਟ ਦੀਆਂ ਪ੍ਰੇਸ਼ਾਨੀਆਂ
ਪੇਟ ਦਰਦ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਤੁਸੀਂ ਕੇਸਰ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ 1 ਕੱਪ ਪਾਣੀ ਵਿਚ ਕੇਸਰ ਨੂੰ ਚੰਗੀ ਤਰ੍ਹਾਂ ਉੱਬਾਲ ਲਓ। ਇਸ ਤੋਂ ਬਾਅਦ ਇਸ ਵਿਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।
5. ਅਸਥਮਾ ਤੋਂ ਬਚਾਅ
ਬਦਲਦੇ ਮੌਸਮ ਵਿਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਅਸਥਮਾ ਦੀ ਪ੍ਰੇਸ਼ਾਨੀ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।
6. ਅੱਖਾਂ ਦੀ ਰੋਸ਼ਨੀ ਤੇਜ਼
ਅੱਜਕਲ੍ਹ ਬੁੱਢਿਆਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਘੱਟ ਦਿਖਾਈ ਦੇਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੈ।  ਅਜਿਹੇ 'ਚ ਰੋਜ਼ਾਨਾ ਕੇਸਰ ਦਾ ਸੇਵਨ ਨਾ ਸਿਰਫ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਵੀ ਉੱਤਰ ਜਾਂਦਾ ਹੈ।
7. ਤੇਜ਼ ਦਿਮਾਗ
ਇਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਸੇਵਨ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।




Comments

Popular posts from this blog